ਈਸਾਈ
ਪਿੱਛੇ

1 ਇਤਿਹਾਸ 10

1ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।

2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ

3ਅਤੇ ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ

4ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ

5ਅਤੇ ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ

6ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਗਏ।

7ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ

8ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ

9ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ

10ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੇ ਸਿਰ ਨੂੰ ਦਾਗੋਨ ਦੇ ਘਰ ਵਿੱਚ ਬੰਨਿਆ।

11ਜਦੋਂ ਸਾਰੇ ਯਾਬੇਸ਼ ਗਿਲਆਦ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ

12ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ

13ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

14ਪਰ ਯਹੋਵਾਹ ਤੋਂ ਸਲਾਹ ਨਾ ਲਈ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਇਸਰਾਏਲ ਦਾ ਰਾਜ ਯੱਸੀ ਦੇ ਪੁੱਤਰ ਦਾਊਦ ਨੂੰ ਦੇ ਦਿੱਤਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath