1 ਇਤਿਹਾਸ 12
1ਇਹ ਉਹ ਹਨ ਜਿਹੜੇ ਸਿਕਲਗ ਵਿੱਚ ਦਾਊਦ ਕੋਲ ਉਸ ਸਮੇਂ ਆ ਪਹੁੰਚੇ ਜਦੋਂ ਉਹ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁੱਕਦਾ ਫਿਰਦਾ ਸੀ ਅਤੇ ਇਹ ਉਹ ਦੇ ਸੂਰਮਿਆਂ ਵਿੱਚ ਸਨ ਜਿਹੜੇ ਲੜਾਈ ਵਿੱਚ ਉਹ ਦੇ ਸਹਾਇਕ ਸਨ
2ਉਹ ਤੀਰ-ਅੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ, ਧਣੁੱਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਉਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ
3ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤਰ ਤੇ ਅਜ਼ਮਾਵਥ ਦੇ ਪੁੱਤਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅੰਨਥੋਥੀ ਯੇਹੂ
4ਅਤੇ ਗਿਬਓਨੀ ਯਿਸ਼ਮਅਯਾਹ ਜਿਹੜਾ ਤੀਹਾਂ ਵਿੱਚ ਸੂਰਮਾ ਸੀ ਅਤੇ ਤੀਹਾਂ ਉੱਤੇ ਸੀ ਅਤੇ ਯਿਰਮਿਯਾਹ ਤੇ ਯਹਜ਼ੀਏਲ ਤੇ ਯੋਹਾਨਾਨ ਤੇ ਗਦੇਰਾਥੀ ਯੋਜ਼ਾਬਾਦ
5ਅਲਊਜ਼ਈ ਤੇ ਯਰੀਮੋਥ ਤੇ ਬਅਲਯਾਹ ਤੇ ਸ਼ਮਰਯਾਹ ਤੇ ਸ਼ਫਟਯਾਹ ਹਰੁਫੀ
6ਅਲਕਾਨਾਹ ਤੇ ਯਿੱਸ਼ੀਯਾਹ ਤੇ ਅਜ਼ਰਏਲ ਤੇ ਯੋਅਜ਼ਰ ਤੇ ਯਾਸ਼ਾਬਆਮ ਕਾਰਹੀ
7ਅਤੇ ਯੋਏਲਾਹ ਤੇ ਜ਼ਬਦਯਾਹ ਗਦੋਰ ਦੇ ਯਰੋਹਾਮ ਦੇ ਪੁੱਤਰ।
8ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
9ਏਜ਼ਰ ਮੁਖੀਆ, ਓਬਦਯਾਹ ਦੂਜਾ, ਅਲੀਆਬ ਤੀਜਾ
10ਮਿਸ਼ਮੰਨਾਹ ਚੌਥਾ, ਯਿਰਮਿਯਾਹ ਪੰਜਵਾਂ
11ਅੱਤਈ ਛੇਵਾਂ, ਅਲੀਏਲ ਸੱਤਵਾਂ
12ਯੋਹਾਨਾਨ ਅੱਠਵਾਂ, ਅਲਜ਼ਾਬਾਦ ਨੌਵਾਂ
13ਯਿਰਮਿਯਾਹ ਦਸਵਾਂ, ਮਕਬੰਨਈ ਗਿਆਰਵਾਂ
14ਇਹ ਗਾਦੀਆਂ ਵਿੱਚੋਂ ਸੈਨਾਪਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਬਰਾਬਰ ਸੀ, ਅਤੇ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਬਰਾਬਰ ਸੀ
15ਇਹ ਉਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਉਸ ਸਮੇਂ ਪਾਰ ਉਤਰੇ ਜਦੋਂ ਯਰਦਨ ਨਦੀ ਸਾਰੇ ਕੰਢਿਆਂ ਤੱਕ ਚੜ੍ਹੀ ਹੋਈ ਸੀ ਅਤੇ ਘਾਟੀਆਂ ਦੇ ਸਭਨਾਂ ਵਸਨੀਕਾਂ ਨੂੰ ਪੂਰਬ ਵੱਲ ਅਤੇ ਪੱਛਮ ਵੱਲ ਭਜਾ ਦਿੱਤਾ।
16ਬਿਨਯਾਮੀਨ ਅਤੇ ਯਹੂਦਾਹ ਦੀ ਅੰਸ ਵਿੱਚੋਂ ਕਿੰਨੇ ਕੁ ਲੋਕ ਗੜ੍ਹ ਵਿੱਚ ਦਾਊਦ ਕੋਲ ਆਏ।
17ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਤੇ ਉਨ੍ਹਾਂ ਨੂੰ ਅੱਗੋਂ ਆਖਿਆ, ਜੇ ਮੇਰੀ ਸਹਾਇਤਾ ਲਈ ਤੁਸੀਂ ਲੋਕ ਸ਼ੁੱਧ ਸੁਭਾਅ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰੀਆਂ ਦੇ ਹੱਥ ਫੜ੍ਹਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਬੁਰਾ ਨਹੀਂ ਹੋਇਆ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ
18ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ।
19ਮਨੱਸ਼ਹ ਵਿੱਚੋਂ ਵੀ ਅਨੇਕ ਲੋਕ ਦਾਊਦ ਦੀ ਵੱਲ ਆ ਕੇ ਮਿਲ ਗਏ, ਜਦੋਂ ਉਹ ਫ਼ਲਿਸਤੀਆਂ ਦੇ ਨਾਲ ਮਿਲ ਕੇ ਸ਼ਾਊਲ ਦੇ ਨਾਲ ਯੁੱਧ ਕਰਨ ਨੂੰ ਗਿਆ, ਪਰ ਉਹ ਉਹਨਾਂ ਦੀ ਕੁਝ ਸਹਾਇਤਾ ਨਾ ਕਰ ਸਕਿਆ, ਕਿਉਂ ਜੋ ਫ਼ਲਿਸਤੀਆਂ ਦੇ ਸਰਦਾਰਾਂ ਨੇ ਇਹ ਸਲਾਹ ਕਰਕੇ ਉਸ ਨੂੰ ਭੇਜ ਦਿੱਤਾ, ਕਿ ਉਹ ਸਾਡੇ ਸਿਰਾਂ ਨੂੰ ਕੱਟਵਾ ਕੇ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ
20ਤਾਂ ਸਿਕਲਗ ਨੂੰ ਤੁਰ ਗਿਆ, ਤਾਂ ਮਨੱਸ਼ੀਆਂ ਵਿੱਚੋਂ ਅਦਨਾਹ ਅਤੇ ਯੋਜ਼ਾਬਾਦ, ਅਤੇ ਯਦੀਏਲ, ਅਤੇ ਮੀਕਾਏਲ, ਅਤੇ ਯੋਜ਼ਾਬਾਦ, ਅਤੇ ਅਲੀਹੂ ਅਤੇ ਸਿੱਲਥਈ ਜਿਹੜੇ ਮਨੱਸ਼ੀਆਂ ਵਿੱਚੋਂ ਹਜ਼ਾਰਾਂ ਦੇ ਮੁਖੀਏ ਸਨ, ਉਸ ਦੀ ਵੱਲ ਆ ਕੇ ਮਿਲ ਗਏ
21ਅਤੇ ਉਨ੍ਹਾਂ ਨੇ ਉਸ ਮੰਡਲੀ ਦੇ ਵਿਰੋਧ ਵਿੱਚ ਦਾਊਦ ਦੀ ਸਹਾਇਤਾ ਕੀਤੀ, ਕਿਉਂ ਜੋ ਉਹ ਸੱਭੇ ਮਹਾਂ ਬਲੀ ਸੂਰਮੇ ਤੇ ਸੈਨਾਂ ਵਿੱਚ ਸਰਦਾਰ ਸਨ
22ਅਤੇ ਦਿਨੋਂ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ, ਇਥੋਂ ਤੱਕ ਜੋ ਉਹ ਸੈਨਾਂ ਪਰਮੇਸ਼ੁਰ ਦੀ ਸੈਨਾਂ ਵਾਂਗੂੰ ਵੱਡੀ ਬਣ ਗਈ।
23ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।
24ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਯੁੱਧ ਦੇ ਲਈ ਲੱਕ ਬੰਨ੍ਹ ਖਲੋਤੇ ਸਨ
25ਸ਼ਿਮਓਨੀਆਂ ਵਿੱਚੋਂ ਸੱਤ ਹਜ਼ਾਰ ਇੱਕ ਸੌ ਮਹਾਂ ਯੋਧੇ ਸਨ
26ਲੇਵੀਆਂ ਵਿੱਚੋਂ ਚਾਰ ਹਜ਼ਾਰ ਛੇ ਸੌ ਸਨ।
27ਯਹੋਯਾਦਾ ਹਾਰੂਨ ਦੇ ਘਰਾਣੇ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ
28ਅਤੇ ਸਾਦੋਕ ਇੱਕ ਮਹਾਂ ਬਲੀ ਸੂਰਮਾ ਅਤੇ ਉਸ ਦੇ ਵੱਡ-ਵਡੇਰਿਆਂ ਦੀ ਕੁਲ ਦੇ ਬਾਈ ਸਰਦਾਰ ਸਨ
29ਅਤੇ ਬਿਨਯਾਮੀਨ ਦੇ ਕੁਲ ਵਿੱਚੋਂ ਤਿੰਨ ਹਜ਼ਾਰ ਸਨ, ਸ਼ਾਊਲ ਵੀ ਇਸੇ ਕੁਲ ਵਿੱਚੋਂ ਸੀ, ਇਸ ਲਈ ਅਜੇ ਤੱਕ ਬਹੁਤੇ ਸ਼ਾਊਲ ਦੀ ਕੁਲ ਦੇ ਵਫ਼ਾਦਾਰ ਸਨ
30ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ
31ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਠਾਰਾਂ ਹਜ਼ਾਰ ਜਿਹੜੇ ਚੁਣ-ਚੁਣ ਕੇ ਸੱਦੇ ਗਏ, ਤਾਂ ਕਿ ਜਾ ਕੇ ਦਾਊਦ ਨੂੰ ਰਾਜਾ ਬਣਾਉਣ
32ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ
33ਜ਼ਬੂਲੁਨ ਵਿੱਚੋਂ ਜਿਹੜੇ ਰਣ ਭੂਮੀ ਵਿੱਚ ਜਾਣ ਲਈ ਤਿਆਰ ਅਤੇ ਸੈਨਾਂ ਦੀਆਂ ਪਾਲਾਂ ਬੰਨ੍ਹਣ ਵਾਲੇ ਅਤੇ ਲੜਾਈ ਦੇ ਸ਼ਸ਼ਤਰਾਂ ਵਿੱਚ ਮਾਹਿਰ ਸਨ, ਉਹ ਪੰਜਾਹ ਹਜ਼ਾਰ ਸਨ। ਉਹ ਲੜਾਈ ਦੀਆਂ ਪਾਲਾਂ ਬਣਾਉਣੀਆਂ ਜਾਣਦੇ ਸਨ ਅਤੇ ਦੁਚਿੱਤੇ ਨਹੀਂ ਸਨ
34ਅਤੇ ਨਫ਼ਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਤੇ ਉਨ੍ਹਾਂ ਦੇ ਸਾਥੀ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ
35ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
36ਆਸ਼ੇਰ ਦੇ ਵਿੱਚੋਂ ਚਾਲ੍ਹੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
37ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ
38ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਆ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ
39ਅਤੇ ਉਹ ਉੱਥੇ ਦਾਊਦ ਨਾਲ ਤਿੰਨਾਂ ਦਿਨਾਂ ਤੱਕ ਖਾਂਦੇ-ਪੀਂਦੇ ਰਹੇ, ਕਿਉਂ ਜੋ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਲਈ ਤਿਆਰੀ ਕੀਤੀ ਸੀ
40ਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath