1 ਇਤਿਹਾਸ 13
1ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।
2ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ
3ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
4ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।
5ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
6ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
7ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ
8ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
9ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
10ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ
11ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ
12ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
13ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ
14ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath