ਈਸਾਈ
ਪਿੱਛੇ

1 ਇਤਿਹਾਸ 16

1ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।

2ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ

3ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।

4ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ

5ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।

6ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।

7ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,

8ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।

9ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।

10ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।

11ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।

12ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।

13ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,

14ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।

15ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,

16ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,

17ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।

18ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,

19ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,

20ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।

21ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,

22ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।

23ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।

24ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।

25ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।

26ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

27ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।

28ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,

29ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।

30ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।

31ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।

32ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,

33ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।

34ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।

35ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।

36ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।

37ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ

38ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ

39ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,

40ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ

41ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ

42ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ

43ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath