ਈਸਾਈ
ਪਿੱਛੇ

1 ਇਤਿਹਾਸ 17

1ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

2ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।

3ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,

4ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ

5ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।

6ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”

7ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,

8ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,

9ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,

10ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।

11ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,

12ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,

13ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,

14ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”

15ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ।

16ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?

17ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”

18ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?

19ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ

20ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ

21ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।

22ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।

23ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ

24ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ

25ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।

26ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।

27ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath