ਈਸਾਈ
ਪਿੱਛੇ

1 ਇਤਿਹਾਸ 21

1ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।

2ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।

3ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?

4ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।

5ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।

6ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ, ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਣਾਉਣੀ ਲੱਗੀ।

7ਅਤੇ ਪਰਮੇਸ਼ੁਰ ਨੂੰ ਇਹ ਗੱਲ ਬਹੁਤ ਬੁਰੀ ਲੱਗੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ।

8ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।

9ਯਹੋਵਾਹ ਨੇ ਦਾਊਦ ਦੇ ਅਗੰਮ ਗਿਆਨੀ ਗਾਦ ਨੂੰ ਆਗਿਆ ਦਿੱਤੀ

10ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।

11ਅਖ਼ੀਰ, ਗਾਦ ਦਾਊਦ ਕੋਲ ਆਇਆ ਅਤੇ ਉਸ ਨੂੰ ਆਖਿਆ ਕਿ ਯਹੋਵਾਹ ਦੀ ਇਹ ਆਗਿਆ ਹੈ ਜੋ ਤੂੰ ਇੰਨ੍ਹਾਂ ਵਿੱਚੋਂ ਇੱਕ ਚੁਣ ਲੈ,

12ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?

13ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਮੁਸੀਬਤ ਵਿੱਚ ਪਿਆ ਹਾਂ, ਹੁਣ ਮੈਂ ਯਹੋਵਾਹ ਦੇ ਹੱਥ ਵਿੱਚ ਪਵਾਂ ਕਿਉਂ ਜੋ ਉਸ ਦੀ ਦਯਾ ਬਹੁਤ ਵੱਡੀ ਹੈ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।

14ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।

15ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,

16ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।

17ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!।

18ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।

19ਫਿਰ ਦਾਊਦ ਗਾਦ ਦੀ ਆਗਿਆ ਅਨੁਸਾਰ, ਜਿਹੜੀ ਉਸ ਨੇ ਯਹੋਵਾਹ ਦੇ ਨਾਮ ਉੱਤੇ ਦਿੱਤੀ ਸੀ, ਚਲਾ ਗਿਆ।

20ਆਰਨਾਨ ਨੇ ਪਿੱਛੇ ਮੁੜ ਕੇ ਦੂਤ ਨੂੰ ਦੇਖਿਆ ਅਤੇ ਉਸ ਦੇ ਚੌਹਾਂ ਪੁੱਤਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਲਿਆ, ਉਸ ਵੇਲੇ ਆਰਨਾਨ ਕਣਕ ਝਾੜ ਰਿਹਾ ਸੀ

21ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਦਾਊਦ ਨੂੰ ਦੇਖਿਆ, ਅਤੇ ਪਿੜ ਤੋਂ ਬਾਹਰ ਜਾ ਕੇ ਦਾਊਦ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।

22ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।

23ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ ਕਿ ਲੈ ਲਓ ਅਤੇ ਜਿਵੇਂ ਮੇਰਾ ਸੁਆਮੀ ਪਾਤਸ਼ਾਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲ਼ਦ, ਕਣਕ ਝਾੜਨ ਦਾ ਸਾਰਾ ਸਮਾਨ ਬਾਲਣ ਵਾਸਤੇ, ਅੰਨ ਦੀ ਭੇਟ ਵਾਸਤੇ ਕਣਕ ਅਤੇ ਸਭ ਕੁਝ ਦਿੰਦਾ ਹਾਂ।

24ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।

25ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।

26ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਤਾਂ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਭੇਜ ਕੇ ਉਸ ਨੂੰ ਉੱਤਰ ਦਿੱਤਾ।

27ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਪਾ ਲਈ।

28ਉਸ ਵੇਲੇ ਜਦ ਦਾਊਦ ਨੇ ਦੇਖਿਆ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ।

29ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ

30ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath