1 ਇਤਿਹਾਸ 23
1ਹੁਣ ਦਾਊਦ ਬੁੱਢਾ ਹੋ ਗਿਆ ਅਤੇ ਉਮਰ ਭੋਗ ਚੁੱਕਿਆ। ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
2ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ
3ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।
4ਇੰਨ੍ਹਾਂ ਵਿੱਚੋਂ ਚੌਵੀ ਹਜ਼ਾਰ ਯਹੋਵਾਹ ਦੇ ਭਵਨ ਦੀ ਸੇਵਾ ਦੇ ਲਈ ਨਿਯੁਕਤ ਕੀਤੇ ਹੋਏ ਸਨ ਅਤੇ ਛੇ ਹਜ਼ਾਰ ਲਿਖਾਰੀ, ਅਤੇ ਨਿਆਈਂ ਸਨ
5ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ।
6ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ।
7ਗੇਰਸ਼ੋਨੀਆਂ ਵਿੱਚੋਂ, ਲਅਦਾਨ ਤੇ ਸ਼ਿਮਈ
8ਲਅਦਾਨ ਦੇ ਪੁੱਤਰ, ਯਹੀਏਲ ਮੁਖੀਆ ਤੇ ਜ਼ੇਥਾਮ ਤੇ ਯੋਏਲ ਤਿੰਨ
9ਸ਼ਿਮਈ ਦੇ ਪੁੱਤਰ, ਸ਼ਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਇਹ ਲਅਦਾਨ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
10ਸ਼ਿਮਈ ਦੇ ਪੁੱਤਰ, ਯਹਥ, ਜ਼ੀਨਾ ਤੇ ਯਊਸ਼ ਤੇ ਬਰੀਆਹ ਇਹ ਸ਼ਿਮਈ ਦੇ ਪੁੱਤਰ ਸਨ, ਚਾਰ
11ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ।
12ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ, ਚਾਰ
13ਅਮਰਾਮ ਦੇ ਪੁੱਤਰ, ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤਰ ਵਸਤਾਂ ਨੂੰ ਪਵਿੱਤਰ ਰੱਖੇ, ਉਹ ਤੇ ਉਹ ਦੇ ਪੁੱਤਰ ਸਦਾ ਲਈ, ਅਤੇ ਉਹ ਯਹੋਵਾਹ ਅੱਗੇ ਧੂਪ ਵੀ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪਕ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ।
14ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ
15ਮੂਸਾ ਦੇ ਪੁੱਤਰ, ਗੇਰਸ਼ੋਮ ਤੇ ਅਲੀਅਜ਼ਰ
16ਗੇਰਸ਼ੋਮ ਦੇ ਪੁੱਤਰ, ਸ਼ਬੂਏਲ ਮੁਖੀਆ ਸੀ
17ਅਤੇ ਅਲੀਅਜ਼ਰ ਦੇ ਪੁੱਤਰ, ਰਹਾਬਯਾਹ ਮੁਖੀਆ ਸੀ ਅਤੇ ਅਲੀਅਜ਼ਰ ਦੇ ਹੋਰ ਪੁੱਤਰ ਨਹੀਂ ਸਨ ਪਰ ਰਹਾਬਯਾਹ ਦੇ ਪੁੱਤਰ ਬਹੁਤ ਸਾਰੇ ਸਨ
18ਯਿਸਹਾਰ ਦੇ ਪੁੱਤਰ, ਸ਼ਲੋਮੀਥ ਮੁਖੀਆ
19ਹਬਰੋਨ ਦੇ ਪੁੱਤਰ, ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ
20ਉੱਜ਼ੀਏਲ ਦੇ ਪੁੱਤਰ, ਮੀਕਾਹ ਮੁਖੀਆ ਤੇ ਯਿੱਸ਼ੀਯਾਹ ਦੂਜਾ।
21ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤਰ ਅਲਆਜ਼ਾਰ ਤੇ ਕੀਸ਼
22ਅਤੇ ਅਲਆਜ਼ਾਰ ਮਰ ਗਿਆ ਅਤੇ ਉਹ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ
23ਮੂਸ਼ੀ ਦੇ ਪੁੱਤਰ, ਮਹਲੀ ਤੇ ਏਦਰ ਤੇ ਯਿਰੇਮੋਥ, ਤਿੰਨ।
24ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।
25ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l
26ਨਾਲੇ ਲੇਵੀਆਂ ਨੂੰ ਵੀ ਡੇਰਾ ਤੇ ਉਹ ਦਾ ਸਾਰਾ ਸਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ
27ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ
28ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ
29ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ
30ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ
31ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ
32ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath