ਈਸਾਈ
ਪਿੱਛੇ

1 ਇਤਿਹਾਸ 27

1ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ

2ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਾਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

3ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀਆ ਸੀ

4ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

5ਤੀਜੇ ਮਹੀਨੇ ਦੀ ਤੀਜੀ ਸੈਨਾਂ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

6ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ

7ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

8ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

9ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

10ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਹਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

11ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

12ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅੰਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

13ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

14ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਪਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

15ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।

16ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮਓਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ

17ਲੇਵੀਆਂ ਦਾ, ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਦੀ ਅੰਸ ਦਾ ਸਾਦੋਕ,

18ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,

19ਜ਼ਬੂਲੁਨ ਦਾ, ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫ਼ਤਾਲੀ ਦਾ, ਅਜ਼ਰੀਏਲ ਦਾ ਪੁੱਤਰ ਯਰੀਮੋਥ,

20ਇਫ਼ਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਮਨੱਸ਼ਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤਰ ਯੋਏਲ,

21ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤਰ ਯਅਸੀਏਲ,

22ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ।

23ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ

24ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।

25ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ, ਅਤੇ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਤੇ ਗੜਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤਰ ਯੋਨਾਥਾਨ ਸੀ

26ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ

27ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ

28ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ

29ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,

30ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ

31ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।

32ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ

33ਅਤੇ ਅਹੀਥੋਫ਼ਲ ਪਾਤਸ਼ਾਹ ਦਾ ਮੰਤਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ

34ਅਤੇ ਅਹੀਥੋਫ਼ਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath