ਈਸਾਈ
ਪਿੱਛੇ

1 ਇਤਿਹਾਸ 2

1ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ

2ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।

3ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।

4ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।

5ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ।

6ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।

7ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।

8ਏਥਾਨ ਦਾ ਪੁੱਤਰ: ਅਜ਼ਰਯਾਹ।

9ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ।

10ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।

11ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ।

12ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।

13ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ,

14ਨਥਨੇਲ ਚੌਥਾ, ਰੱਦਈ ਪੰਜਵਾਂ,

15ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।

16ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।

17ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ।

18ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।

19ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।

20ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ।

21ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।

22ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।

23ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।

24ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ।

25ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।

26ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।

27ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ।

28ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।

29ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।

30ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।

31ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ

32ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।

33ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ।

34ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।

35ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।

36ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।

37ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ।

38ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।

39ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।

40ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।

41ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ।

42ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ

43ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ।

44ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।

45ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ।

46ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ।

47ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ।

48ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।

49ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।

50ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,

51ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।

52ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।

53ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।

54ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ

55ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath