ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 16
1ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
2ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
3ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
4ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ।
5ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।
6ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।
7ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।
8ਪਰ ਪੰਤੇਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ।
9ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।
10ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।
11ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ।
12ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।
13ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
14ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
15ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
16ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।
17ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।
18ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ।
19ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
20ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ।
21ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ।
22ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!
23ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ।
24ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ। ਆਮੀਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath