ਈਸਾਈ
ਪਿੱਛੇ

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 7

1ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।

2ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।

3ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।

4ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।

5ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

6ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।

7ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।

8ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।

9ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।

10ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।

11ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।

12ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।

13ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।

14ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।

15ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।

16ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?

17ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ।

18ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।

19ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।

20ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।

21ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।

22ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।

23ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।

24ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।

25ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।

26ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।

27ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।

28ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।

29ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।

30ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।

31ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।

32ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।

33ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।

34ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।

35ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।

36ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।

37ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।

38ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।

39ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।

40ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath