ਈਸਾਈ
ਪਿੱਛੇ

ਯੂਹੰਨਾ ਦੀ ਪਹਿਲੀ ਪੱਤ੍ਰੀ 3

1ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।

2ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।

3ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।

4ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l

5ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।

6ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।

7ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ।

8ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।

9ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।

10ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।

11ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।

12ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।

13ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।

14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

15ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

16ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।

17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।

19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।

20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।

21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।

22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।

23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।

24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath