ਈਸਾਈ
ਪਿੱਛੇ

ਯੂਹੰਨਾ ਦੀ ਪਹਿਲੀ ਪੱਤ੍ਰੀ 5

1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।

2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।

3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।

4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।

5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?

6ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।

7ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।

8ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।

9ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।

10ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।

11ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।

12ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।

13ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।

14ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।

15ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।

16ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।

17ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।

18ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।

19ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

20ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।

21ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath