ਈਸਾਈ
ਪਿੱਛੇ

1 ਰਾਜਿਆਂ 10

1ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।

2ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।

3ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।

4ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,

5ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।

6ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।

7ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।

8ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।

9ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।

10ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।

11ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।

12ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।

13ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।

14ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।

15ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।

16ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।

17ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।

18ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।

19ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।

20ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।

21ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।

22ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

23ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।

24ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।

25ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।

26ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।

27ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈl

28ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।

29ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath