ਈਸਾਈ
ਪਿੱਛੇ

1 ਰਾਜਿਆਂ 19

1ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।

2ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ

3ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।

4ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।

5ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।

6ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।

7ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।

8ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।

9ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

10ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

11ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।

12ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।

13ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

14ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

15ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।

16ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।

17ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।

18ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।

19ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।

20ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?

21ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath