ਈਸਾਈ
ਪਿੱਛੇ

1 ਰਾਜਿਆਂ 4

1ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।

2ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ,

3ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ, ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ,

4ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,

5ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,

6ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।

7ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।

8ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;

9ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;

10ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;

11ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;

12ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;

13ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;

14ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;

15ਅਹੀਮਅਸ ਨਫ਼ਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;

16ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;

17ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;

18ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;

19ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।

20ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।

21ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।

22ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,

23ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।

24ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ।

25ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।

26ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।

27ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।

28ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।

29ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ

30ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ।

31ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।

32ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।

33ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।

34ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath