ਈਸਾਈ
ਪਿੱਛੇ

1 ਸਮੂਏਲ 11

1ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।

2ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!

3ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।

4ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।

5ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।

6ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ

7ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।

8ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।

9ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।

10ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।

11ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।

12ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!

13ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ।

14ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।

15ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath