ਈਸਾਈ
ਪਿੱਛੇ

1 ਸਮੂਏਲ 12

1ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ।

2ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।

3ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।

4ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।

5ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ।

6ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ।

7ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।

8ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।

9ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।

10ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।

11ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।

12ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ

13ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।

14ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।

15ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।

16ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।

17ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।

18ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।

19ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!

20ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।

21ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,

22ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।

23ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

24ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।

25ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath