1 ਸਮੂਏਲ 18
1ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।
2ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ।
3ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
4ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
5ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।
6ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।
7ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!
8ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
9ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।
10ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।
11ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।
12ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ।
13ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ।
14ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।
15ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।
16ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।
17ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।
18ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?
19ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।
20ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।
21ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।
22ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।
23ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
24ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।
25ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।
26ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।
27ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।
28ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
29ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ।
30ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath