1 ਸਮੂਏਲ 26
1ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
2ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।
3ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।
4ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
5ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।
6ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।
7ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
8ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
9ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
10ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।
11ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।
12ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
13ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
14ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?
15ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
16ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
17ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ
18ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
19ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
20ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
21ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!
22ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
23ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
24ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ
25ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath