1 ਸਮੂਏਲ 27
1ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ
2ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਲੰਘ ਗਿਆ
3ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਮੇਤ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਇਸਤਰੀ ਸੀ
4ਅਤੇ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।
5ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਉਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਲਈ ਥਾਂ ਦੇ ਦੇਣ ਕਿਉਂ ਜੋ ਤੇਰਾ ਸੇਵਕਾਂ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?
6ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੱਕ ਯਹੂਦਾਹ ਦੇ ਰਾਜਾ ਦਾ ਹੈ
7ਜਿੰਨਾਂ ਚਿਰ ਦਾਊਦ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਸਾਲ ਅਤੇ ਚਾਰ ਮਹੀਨੇ ਸਨ।
8ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
9ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਡੰਗਰ, ਗਧੇ, ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ
10ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ
11ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
12ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath