1 ਸਮੂਏਲ 30
1ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।
2ਅਤੇ ਜਿਹੜੀਆਂ ਇਸਤਰੀਆਂ ਉੱਥੇ ਸਨ ਉਹਨਾਂ ਨੂੰ ਅਤੇ ਜਿੰਨ੍ਹੇ ਵੀ ਨਿੱਕੇ ਵੱਡੇ ਸਨ ਸਾਰਿਆਂ ਨੂੰ ਗ਼ੁਲਾਮ ਬਣਾ ਲਿਆ। ਪਰ ਕਿਸੇ ਨੂੰ ਮਾਰਿਆ ਨਹੀਂ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚੱਲ ਪਏ।
3ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ।
4ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
5ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ।
6ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
7ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ
8ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।
9ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ।
10ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸਕੇ।
11ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।
12ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
13ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।
14ਅਸੀਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸੀਂ ਅੱਗ ਨਾਲ ਸਾੜ ਸੁੱਟਿਆ।
15ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ।
16ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।
17ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।
18ਅਤੇ ਜੋ ਕੁਝ ਅਮਾਲੇਕੀ ਨਾਲ ਲੈ ਗਏ ਸਨ ਦਾਊਦ ਨੇ ਸਭ ਨੂੰ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ।
19ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।
20ਅਤੇ ਦਾਊਦ ਨੇ ਸਾਰੇ ਇੱਜੜ ਅਤੇ ਡੰਗਰ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ।
21ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।
22ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ।
23ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।
24ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਹ ਨੂੰ ਮਿਲਦੀ ਹੈ ਤਿਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।
25ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ।
26ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।
27ਅਤੇ ਜਿਹੜੇ ਬੈਤਏਲ ਵਿੱਚ ਸਨ ਉਨ੍ਹਾਂ ਕੋਲ ਭੇਜਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ
28ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਸ਼ਤਮੋਆ ਵਿੱਚ ਸਨ
29ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ
30ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤਾਕ ਵਿੱਚ ਸਨ
31ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ-ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath