ਈਸਾਈ
ਪਿੱਛੇ

1 ਸਮੂਏਲ 4

1ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬੇਨੇਜ਼ਰ ਜਗਾ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ।

2ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।

3ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।

4ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।

5ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।

6ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।

7ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।

8ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।

9ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!

10ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,

11ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।

12ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।

13ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।

14ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲ਼ਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ।

15ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।

16ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?

17ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।

18ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।

19ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।

20ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।

21ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।

22ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath