1 ਸਮੂਏਲ 6
1ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ।
2ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।
3ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।
4ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।
5ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।
6ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ਼ ਸ਼ਕਤੀਆਂ ਦਿਖਾਈਆਂ। ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ?
7ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।
8ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।
9ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।
10ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।
11ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।
12ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।
13ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।
14ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।
15ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।
16ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ।
17ਇਹ ਸੋਨੇ ਦੀਆਂ ਗਿਲ੍ਹਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
18ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।
19ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।
20ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?
21ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath