ਥੱਸਲੁਨੀਕੀਆ ਨੂੰ ਪਹਿਲੀ ਪੱਤ੍ਰੀ 3
1ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
2ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
3ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
4ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
5ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
6ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।
7ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
8ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
9ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
10ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।
11ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।
12ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
13ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath