2 ਇਤਿਹਾਸ 13
1ਯਾਰਾਬੁਆਮ ਪਾਤਸ਼ਾਹ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ
2ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
3ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ
4ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!
5ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?
6ਤਾਂ ਵੀ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ
7ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
8ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!
9ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ?
10ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ
11ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ
12ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!
13ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ।
14ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
15ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
16ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ
17ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।
18ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
19ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ
20ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ
21ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ
22ਅਤੇ ਅਬਿਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath