2 ਇਤਿਹਾਸ 14
1ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।
2ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
3ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
4ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
5ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।
6ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
7ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
8ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।
9ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
10ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
11ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
12ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ।
13ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
14ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
15ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath