ਈਸਾਈ
ਪਿੱਛੇ

2 ਇਤਿਹਾਸ 16

1ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ

2ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ

3ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ

4ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ

5ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ

6ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਪਾਹ ਨੂੰ ਬਣਾਇਆ।

7ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ

8ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ

9ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!

10ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।

11ਅਤੇ ਵੇਖੋ, ਆਸਾ ਦੇ ਬਾਕੀ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ

12ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ

13ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ

14ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath