2 ਇਤਿਹਾਸ 17
1ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
2ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
3ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
4ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
5ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
6ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
7ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
8ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
9ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
10ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
11ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
12ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
13ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
14ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
15ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
16ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
17ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
19ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath