2 ਇਤਿਹਾਸ 19
1ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।
2ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
3ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।
4ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
5ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਨਿਯੁਕਤ ਕੀਤੇ
6ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
7ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
8ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
9ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।
10ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
11ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath