ਈਸਾਈ
ਪਿੱਛੇ

2 ਇਤਿਹਾਸ 1

1ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।

2ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।

3ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।

4ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।

5ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।

6ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।

7ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?

8ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ

9ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ

10ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।

11ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।

12ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।

13ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।

14ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।

15ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।

16ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।

17ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath