2 ਇਤਿਹਾਸ 20
1ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ
2ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ
3ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
4ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ
5ਅਤੇ ਯਹੋਸ਼ਾਫ਼ਾਤ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ
6ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
7ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
8ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
9ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
10ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
11ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ਼ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ!
12ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
13ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।
14ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਾਫ਼ ਦੀ ਵੰਸ਼ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯਈਏਲ ਦਾ ਪੜੋਤਾ ਤੇ ਮੱਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ
15ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
16ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
17ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
18ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
19ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ
20ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
21ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
22ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।
23ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
24ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!
25ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
26ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ
27ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
29ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
30ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ।
31ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
32ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
33ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
34ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ
35ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
36ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
37ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath