2 ਇਤਿਹਾਸ 2
1ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
2ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ।
3ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।
4ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
5ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
6ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ?
7ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
8ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ
9ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ
10ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
11ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ।
12ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
13ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ
14ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।
15ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
16ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ।
17ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ
18ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath