ਈਸਾਈ
ਪਿੱਛੇ

2 ਇਤਿਹਾਸ 33

1ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ

2ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ

3ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ

4ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ

5ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ

6ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

7ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ

8ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ

9ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।

10ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ

11ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ

12ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ

13ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ

14ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ

15ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ

16ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ

17ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ

18ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ।

19ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ

20ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।

21ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ

22ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ

23ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ

24ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।

25ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath