ਈਸਾਈ
ਪਿੱਛੇ

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 12

1ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।

2ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।

3ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ!

4ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ।

5ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ।

6ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।

7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।

8ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।

9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

11ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।

12ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।

13ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ!

14ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।

15ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?

16ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!

17ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?

18ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।

19ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।

20ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।

21ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath