ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 8
1ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
2ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
3ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।
4ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।
5ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
6ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।
7ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
8ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।
9ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
10ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।
11ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।
12ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
13ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।
14ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
15ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
16ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।
17ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।
18ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।
19ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
20ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
21ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
22ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।
23ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।
24ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath