2 ਰਾਜਿਆਂ 10
1ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ।
2ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤਰ ਪੋਤਰੇ ਰਹਿੰਦੇ ਹਨ ਅਤੇ ਤੁਹਾਡੇ ਕੋਲ ਰੱਥ, ਘੋੜੇ, ਸ਼ਹਿਰਪਨਾਹ ਵਾਲੇ ਸ਼ਹਿਰ ਅਤੇ ਹਥਿਆਰ ਵੀ ਹਨ।
3ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਪਹੁੰਚੇ ਤਾਂ ਤੁਸੀਂ ਆਪਣੇ ਸੁਆਮੀ ਦੇ ਵੰਸ਼ਜਾਂ ਵਿੱਚੋਂ ਸਾਰਿਆਂ ਨਾਲੋਂ ਚੰਗੇ ਤੇ ਲਾਇਕ ਨੂੰ ਚੁਣ ਕੇ, ਉਸ ਨੂੰ ਉਸ ਦੇ ਪਿਤਾ ਦੀ ਗੱਦੀ ਉੱਤੇ ਬਿਠਾਓ ਅਤੇ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਯੁੱਧ ਕਰੋ।
4ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ?
5ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ।
6ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।
7ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।
8ਤਦ ਇੱਕ ਸੰਦੇਸ਼ਵਾਹਕ ਨੇ ਆ ਕੇ ਉਸ ਨੂੰ ਦੱਸਿਆ ਕਿ ਉਹ ਰਾਜਾ ਦੇ ਪੁੱਤਰਾਂ ਦੇ ਸਿਰ ਲਿਆਏ ਹਨ ਅਤੇ ਉਸ ਨੇ ਆਖਿਆ, ਉਨ੍ਹਾਂ ਦੇ ਦੋ ਢੇਰ ਲਾ ਕੇ ਕੱਲ ਸਵੇਰ ਤੱਕ ਫਾਟਕ ਦੇ ਕੋਲ ਰੱਖੋ।
9ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ?
10ਹੁਣ ਤੁਸੀਂ ਜਾਣ ਲਓ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਆਖੀ ਕਿ ਉਹ ਖਾਲੀ ਨਾ ਜਾਵੇਗੀ ਪਰ ਯਹੋਵਾਹ ਨੇ ਉਹ ਕੁਝ ਕੀਤਾ ਹੈ ਜੋ ਉਸ ਨੇ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ।
11ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।
12ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਉੱਨ ਕਤਰਣ ਵਾਲੀ ਥਾਂ ਵਿੱਚ ਰਾਹ ਦੇ ਉੱਤੇ ਸੀ।
13ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।
14ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ।
15ਫੇਰ ਉਹ ਉੱਥੋਂ ਤੁਰ ਪਿਆ ਅਤੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਤੇ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ, ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੇ ਠੀਕ ਹੈ ਤੇ ਆਪਣਾ ਹੱਥ ਮੈਨੂੰ ਦੇ ਅਤੇ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਬਿਠਾ ਲਿਆ
16ਅਤੇ ਆਖਿਆ, ਮੇਰੇ ਨਾਲ ਚੱਲ ਤੇ ਯਹੋਵਾਹ ਦੇ ਲਈ ਮੇਰੇ ਜੋਸ਼ ਨੂੰ ਵੇਖ। ਫਿਰ ਉਨ੍ਹਾਂ ਨੇ ਉਸ ਨੂੰ ਉਹ ਦੇ ਰੱਥ ਵਿੱਚ ਬਿਠਾ ਦਿੱਤਾ।
17ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।
18ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।
19ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।
20ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ।
21ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ।
22ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ।
23ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ।
24ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।
25ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।
26ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ।
27ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।
28ਇਸ ਤਰ੍ਹਾਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ।
29ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।
30ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।
31ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
32ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ।
33ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।
34ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
35ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
36ਉਹ ਸਮਾਂ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ, ਅਠਾਈ ਸਾਲ ਦਾ ਸੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath