2 ਰਾਜਿਆਂ 11
1ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
2ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।
3ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।
4ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।
5ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।
6ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ।
7ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
8ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
9ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
10ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
11ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
12ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
13ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
14ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
15ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
16ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।
17ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।
18ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ
19ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।
20ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।
21ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath