2 ਰਾਜਿਆਂ 20
1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
2ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ।
3ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ।
5ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
6ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਦੀ ਰੱਖਿਆ ਕਰਾਂਗਾ।
7ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ।
8ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?
9ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ?
10ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ।
11ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।
12ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।
13ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ।
14ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ।
15ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ।
16ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ!
17ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।
18ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
19ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਚੰਗਾ ਹੈ, ਕਿਉਂ ਜੋ ਉਸ ਨੇ ਸੋਚਿਆ ਕਿ ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ?
20ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?
21ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath