ਈਸਾਈ
ਪਿੱਛੇ

2 ਰਾਜਿਆਂ 21

1ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।

2ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।

3ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।

4ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।

5ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।

6ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

7ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।

8ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।

9ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।

10ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ,

11ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ।

12ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।

13ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।

14ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।

15ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।

16ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।

17ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

18ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।

19ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।

20ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।

21ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।

22ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।

23ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।

24ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।

25ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

26ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath