ਈਸਾਈ
ਪਿੱਛੇ

2 ਰਾਜਿਆਂ 24

1ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ

2ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।

3ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।

4ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।

5ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

6ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।

7ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।

8ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।

9ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

10ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।

11ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।

12ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।

13ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।

14ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।

15ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।

16ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।

17ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।

18ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।

19ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

20ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath