ਈਸਾਈ
ਪਿੱਛੇ

2 ਰਾਜਿਆਂ 3

1ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।

2ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।

3ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।

4ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।

5ਜਦੋਂ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਰਾਜਾ ਤੋਂ ਬਾਗੀ ਹੋ ਗਿਆ।

6ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ।

7ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”

8ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।”

9ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।

10ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

11ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।

12ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।

13ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

14ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”

15ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ।

16ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।

17ਕਿਉਂਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਨਾ ਹਵਾ ਨੂੰ ਵੇਖੋਗੇ ਨਾ ਮੀਂਹ ਨੂੰ, ਤਾਂ ਵੀ ਉਹ ਘਾਟੀ ਪਾਣੀ ਨਾਲ ਭਰ ਜਾਵੇਗੀ ਅਤੇ ਤੁਸੀਂ ਪੀਵੋਗੇ ਤੇ ਤੁਹਾਡੇ ਪਸ਼ੂ ਵੀ।

18ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ।

19ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ।

20ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ।

21ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।

22ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।

23ਇਸ ਲਈ ਉਹ ਬੋਲੇ, “ਇਹ ਤਾਂ ਲਹੂ ਹੈ ਰਾਜਾ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ।”

24ਜਦ ਉਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਉਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ।

25ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ।

26ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।

27ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath