ਈਸਾਈ
ਪਿੱਛੇ

2 ਸਮੂਏਲ 11

1ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।

2ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।

3ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?

4ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।

5ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।

6ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।

7ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?

8ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।

9ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।

10ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?

11ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!

12ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।

13ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।

14ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ।

15ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।

16ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ।

17ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ

18ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।

19ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।

20ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?

21ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।

22ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।

23ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।

24ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।

25ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।

26ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।

27ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath