2 ਸਮੂਏਲ 19
1ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
2ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।
3ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।
4ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
5ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।
6ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
7ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!
8ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।
9ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।
10ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
11ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।
12ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?
13ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!
14ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।
15ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ
16ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ।
17ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।
18ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।
19ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ।
20ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ
21ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?
22ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?
23ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ।
24ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
25ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?
26ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।
27ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।
28ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?
29ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।
30ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
31ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।
32ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
33ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।
34ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ?
35ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?
36ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।
37ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
38ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।
39ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।
40ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ l ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
41ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?
42ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?
43ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath