ਈਸਾਈ
ਪਿੱਛੇ

2 ਸਮੂਏਲ 21

1ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ

2ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)

3ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?

4ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?

5ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।

6ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ

7ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।

8ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ

9ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।

10ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ

11ਤਦ ਦਾਊਦ ਨੂੰ ਖ਼ਬਰ ਹੋਈ ਕਿ ਸ਼ਾਊਲ ਦੀ ਰਖ਼ੈਲ ਅੱਯਾਹ ਦੀ ਧੀ ਰਿਜ਼ਪਾਹ ਨੇ ਇਸ ਤਰ੍ਹਾਂ ਕੀਤਾ।

12ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।

13ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।

14ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।

15ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।

16ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।

17ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।

18ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।

19ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।

20ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।

21ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।

22ਇਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath