2 ਸਮੂਏਲ 23
1ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।
2ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ।
3ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
4ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।
5ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?
6ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜ੍ਹੇ ਨਹੀਂ ਜਾਂਦੇ।
7ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।
8ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।
9ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ।
10ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ।
11ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
12ਉਹ ਉਸ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ।
13ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ।
14ਤਾਂ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਲਹਮ ਵਿੱਚ ਸੀ
15ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ।
16ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।
17ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ।
18ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।
19ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।
21ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।
22ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ।
23ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਫੇਰ ਵੀ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
24ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ,
25ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ
26ਹਲਸ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤਰ ਈਰਾ
27ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ
28ਸਲਮੋਨ ਅਹੋਹੀ ਤੇ ਮਹਰਈ ਨਟੋਫਾਥੀ,
29ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।
30ਬਨਾਯਾਹ ਪਿਰਾਥੋਨੀ ਤੇ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹਿੱਦਈ,
31ਅਬੀਅਲਬੋਨ ਅਰਬਾਥੀ ਤੇ ਬਹਰੂਮੀ ਅਜ਼ਮਾਵਥ,
32ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ
33ਸ਼ੰਮਾਹ ਹਰਾਰੀ ਤੇ ਸ਼ਾਰਾਰ ਅਰਾਰੀ ਦਾ ਪੁੱਤਰ ਅਹੀਆਮ।
34ਉਸ ਮਆਕਾਥੀ ਦਾ ਪੋਤਾ ਅਹਸਬਈ ਦਾ ਪੁੱਤਰ ਅਲੀਫ਼ਾਲਟ ਤੇ ਅਹੀਥੋਫ਼ਲ ਗੀਲੋਨੀ ਦਾ ਪੁੱਤਰ ਅਲੀਆਮ,
35ਕਰਮਲੀ ਹਸਰੋ ਤੇ ਪਅਰਈ ਅਰਬੀ,
36ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਤੇ ਬਾਨੀ ਗਾਦੀ।
37ਸਲਕ ਅੰਮੋਨੀ ਤੇ ਨਹਰਈ ਬੇਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।
38ਈਰਾ ਯਿਥਰੀ ਅਤੇ ਗਾਰੇਬ ਯਿਥਰੀ।
39ਹਿੱਤੀ ਊਰਿੱਯਾਹ - ਸਾਰੇ ਸੈਂਤੀ ਸਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath