ਥੱਸਲੁਨੀਕੀਆ ਨੂੰ ਦੂਜੀ ਪੱਤ੍ਰੀ 1
1ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
2ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
5ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
6ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
8ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
9ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।
10ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
11ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
12ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath