ਰਸੂਲਾਂ ਦੇ ਕਰਤੱਬ 28
1ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।
2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!
3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
4ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
13ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।
14ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!
15ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
17ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
18ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!
19ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
21ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
22ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
23ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
24ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
25ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
26ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
27ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
28ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
29ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ
30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
31ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath