ਈਸਾਈ
ਪਿੱਛੇ

ਰਸੂਲਾਂ ਦੇ ਕਰਤੱਬ 2

1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।

2ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।

3ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।

4ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

5ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।

6ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।

7ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

8ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?

9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ

10ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,

11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!

12ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?

13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!

14ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!

15ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।

16ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।

17ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

18ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।

19ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

20ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,

21ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।

22ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।

23ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।

24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

25ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।

26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।

28ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।

29ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।

31ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।

32ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।

33ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

34ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

35ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”

36ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

37ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।

41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

42ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

43ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

44ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।

46ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।

47ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath