ਕੁਲੁੱਸੀਆਂ ਨੂੰ 3
1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
2ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
3ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
4ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
5ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
6ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
7ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।
8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
9ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
10ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
24ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
25ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath